ਕਿਸਾਨਾਂ ਨੇ ਸਰਕਾਰ ਦੇ ਪ੍ਰਸਤਾਵ ਨੂੰ ਸਿਰੇ ਤੋਂ ਕੀਤਾ ਖਾਰਿਜ਼

ਕਿਸਾਨ

ਕਿਸਾਨ ਹੁਣ ਇਸ ਦਿਨ ਦਿੱਲੀ ਕੂਚ ਕਰਨਗੇ

MSP ਨੂੰ ਲੈ ਕੇ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਨੇ ਬੀਤੇ ਕੱਲ੍ਹ ਮੀਟਿੰਗ ਕੀਤੀ ਸੀ। ਇਸ ਮੀਟਿੰਗ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜਦ ਰਹੇ ਸਨ। ਜਦਕਿ MSP ਨੂੰ ਲੈ ਕੇ ਕਿਸਾਨਾਂ ਦੇ ਧਰਨੇ ਦਾ ਅੱਜ ਸੱਤਵਾਂ ਦਿਨ ਜਾਰੀ ਹੈ। ਬੀਤੇ ਦਿਨ ਹੋਈ ਕੇਂਦਰੀ ਮੰਤਰੀਆਂ ਨਾਲ ਬੈਠਕ ‘ਚ ਵੀ ਕੋਈ ਸਹਿਮਤੀ ਨਹੀਂ ਬਣੀ। ਕਿਸਾਨਾਂ ਨੇ ਸਰਕਾਰ ਦੇ ਪ੍ਰਸਤਾਵ ਨੂੰ ਸਿਰੇ ਤੋਂ ਖਾਰਿਜ਼ ਕਰਦੇ ਹੋਏ ਸਪੱਸ਼ਟ ਕਹਿ ਦਿੱਤਾ ਹੈ ਕਿ ਸਾਨੂੰ ਐੱਮ.ਐੱਸ.ਪੀ. ਤੋਂ ਘੱਟ ਕੁੱਝ ਨਹੀਂ ਚਾਹੀਦਾ ਹੈ। ਉਥੇ ਹੀ ਹੁਣ ਖਨੌਰੀ ਬਾਰਡਰ ‘ਤੇ ਕਿਸਾਨਾਂ ਨੇ ਇਕ ਅਹਿਮ ਪ੍ਰੈਸ ਕਾਨਫਰੰਸ ਕੀਤੀ। ਕਿਸਾਨ ਆਗੂਆਂ ਨੇ 21 ਫਰਵਰੀ ਨੂੰ ਸ਼ਾਂਤਮਈ ਤਰੀਕੇ ਨਾਲ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਹੈ।

ਇਸ ਪ੍ਰੈਸ ਕਾਨਫਰੰਸ ਵਿਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਆਪਣੀਆਂ ਹੀ ਮੰਨੀਆ ਜਾ ਚੁੱਕੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਲੋਕਾਂ ਨੂੰ ਧਰਨੇ ਲਾਉਣੇ ਪੈ ਰਹੇ ਹਨ, ਇਸ ਤੋਂ ਮਾੜੀ ਹਾਲਤ ਹੋਰ ਕੀ ਹੋ ਸਕਦੀ ਹੈ। ਦੂਜੇ ਪਾਸੇ ਪੀਐਮ ਮੋਦੀ ਵਿਦੇਸ਼ਾਂ ਵਿਚ ਜਾ ਕੇ ਕਹਿੰਦੇ ਹਨ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਵਾਲਾ ਦੇਸ਼ ਹੈ। ਜਿਹੜੇ ਲੋਕਤੰਤਰ ਦੀ ਗੱਲ ਪੀਐੱਮ ਮੋਦੀ ਕਰ ਰਹੇ ਹਨ, ਉਨ੍ਹਾਂ ਦੇ ਹੀ ਰਾਜ ਵਿਚ ਕਿਸਾਨਾਂ ‘ਤੇ ਤਸ਼ੱਦਦ ਢਾਹਿਆ ਜਾ ਰਿਹਾ ਹੈ। ਪਹਿਲੇ ਹੀ ਦਿਨ ਤੋਂ ਹਰਿਆਣਾ ‘ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਅਤੇ ਹੁਣ ਪੰਜਾਬ ਵਿਚ ਇਹ ਸੇਵਾ ਬੰਦ ਕਰ ਦਿੱਤੀ ਗਈ ਹੈ।

ਡੱਲੇਵਾਲ ਨੇ ਕਿਹਾ ਕਿ ਇਸ ਤੋਂ ਵੀ ਮੰਦਭਾਗੀ ਗੱਲ ਇਹ ਸਾਹਮਣੇ ਆਈ ਹੈ ਕਿ ਹਰਿਆਣਾ ਦੇ ਹੀ ਡੀਜੀਪੀ ਨੇ ਇਕ ਬਿਆਨ ਵਿਚ ਕਿਹਾ ਹੈ ਕਿ ਉਨ੍ਹਾਂ ਨੇ ਬਾਰਡਰ ‘ਤੇ ਕਿਸੇ ਵੀ ਤਰ੍ਹਾਂ ਦਾ ਕੋਈ ਬਲ ਪ੍ਰਯੋਗ ਨਹੀਂ ਕੀਤਾ ਅਤੇ ਨਾ ਹੀ ਕੋਈ ਅੱਥਰੂ ਗੈਸ ਦੇ ਗੋਲੇ ਛੱਡੇ ਪਰ ਮੀਡੀਆ ਦੇ ਜ਼ਰੀਏ ਸਾਰਿਆਂ ਨੂੰ ਇਸ ਗੱਲ ਦੀ ਸੱਚਾਈ ਦਾ ਪਤਾ ਹੈ। ਉਨ੍ਹਾਂ ਕਿਹਾ ਕਿ ਡੀਜੀਪੀ ਦੇ ਬਿਆਨ ਤੋਂ ਇੰਝ ਲੱਗ ਰਿਹਾ ਹੈ ਕਿ ਉਹ ਇਕ ਅਧਿਕਾਰੀ ਨਾ ਹੁੰਦਿਆਂ ਭਾਜਪਾ ਦੀ ਕਠਪੁਤਲੀ ਬਣਕੇ ਰਹਿ ਗਏ ਹਨ। ਕਿਸਾਨ ਆਗੂਆਂ ਨੇ 21 ਫਰਵਰੀ ਨੂੰ ਸ਼ਾਂਤਮਈ ਤਰੀਕੇ ਨਾਲ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਹੈ।

Read Also- ਪੰਜਾਬ ਵਿਚ ਦੋ ਦਿਨ ਪੈਟਰੋਲ-ਡੀਜ਼ਲ ਦੀ ਕਿੱਲਤ!, ਪੰਪ ਮਾਲਕਾਂ ਦਾ ਵੱਡਾ ਐਲਾਨ

Related posts

Leave a Comment