ਕਿਸਾਨ ਅੰਦੋਲਨ ਵਿਚਾਲੇ ਅੱਜ ਭਾਰਤ ਬੰਦ, ਪੰਜਾਬ ਤੋਂ ਦਿੱਲੀ ਤੱਕ ਹਲਚਲ

ਕਿਸਾਨ

ਸੰਯੁਕਤ ਕਿਸਾਨ ਮੋਰਚਾ ਦੇ ਆਗੂ ਡਾ. ਦਰਸ਼ਨ ਪਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ‘ਭਾਰਤ ਬੰਦ’ ਦੇ ਸੱਦੇ ਤਹਿਤ ਖੇਤੀਬਾੜੀ ਨਾਲ ਸਬੰਧਤ ਸਾਰੀਆਂ ਸਰਗਰਮੀਆਂ, ਮਨਰੇਗਾ ਦੇ ਕੰਮ ਤੇ ਹੋਰ ਸਾਰੇ ਪੇਂਡੂ ਕੰਮ ਵੀ ਬੰਦ ਰਹਿਣਗੇ।

ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ 16 ਫਰਵਰੀ ਨੂੰ ਦਿੱਤੇ ‘ਭਾਰਤ ਬੰਦ’ ਦੇ ਸੱਦੇ ਤਹਿਤ ਦੇਸ਼ ਭਰ ਵਿਚ ਚੱਕਾ ਜਾਮ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਸਾਰੀਆਂ ਸੜਕਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਤੇ ਸੜਕੀ ਆਵਾਜਾਈ ਮੁਕੰਮਲ ਤੌਰ ’ਤੇ ਬੰਦ ਰਹੇਗੀ।

ਇਸ ਦੇ ਨਾਲ ਹੀ ਪਿੰਡਾਂ ਵਿਚੋਂ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਸਬਜ਼ੀਆਂ, ਫਲਾਂ ਤੇ ਹੋਰਨਾਂ ਵਸਤੂਆਂ ਦੀ ਸਪਲਾਈ ਵੀ ਬੰਦ ਰਹੇਗੀ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਡਾ. ਦਰਸ਼ਨ ਪਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ‘ਭਾਰਤ ਬੰਦ’ ਦੇ ਸੱਦੇ ਤਹਿਤ ਖੇਤੀਬਾੜੀ ਨਾਲ ਸਬੰਧਤ ਸਾਰੀਆਂ ਸਰਗਰਮੀਆਂ, ਮਨਰੇਗਾ ਦੇ ਕੰਮ ਤੇ ਹੋਰ ਸਾਰੇ ਪੇਂਡੂ ਕੰਮ ਵੀ ਬੰਦ ਰਹਿਣਗੇ।

ਸੰਯੁਕਤ ਕਿਸਾਨ ਮੋਰਚਾ ਵੱਲੋਂ ਅੰਦੋਲਨ ਦੀ ਅਗਲੀ ਰਣਨੀਤੀ ਉਲੀਕਣ ਲਈ 18 ਫਰਵਰੀ ਨੂੰ ਲੁਧਿਆਣਾ ਵਿੱਚ ਮੀਟਿੰਗ ਸੱਦੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ 16 ਫਰਵਰੀ ਨੂੰ ਕੀਤੇ ਜਾ ਰਹੇ ਚੱਕਾ ਜਾਮ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਨਹੀਂ ਰੋਕਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਐਂਬੂਲੈਂਸ, ਮੌਤ, ਵਿਆਹ, ਮੈਡੀਕਲ ਦੁਕਾਨਾਂ, ਅਖ਼ਬਾਰਾਂ ਦੀ ਸਪਲਾਈ, ਬੋਰਡ ਪ੍ਰੀਖਿਆਵਾਂ, ਹਵਾਈ ਅੱਡੇ ਤੱਕ ਜਾਣ ਵਾਲੇ ਯਾਤਰੀ ਤੇ ਹੋਰਨਾਂ ਐਮਰਜੈਂਸੀ ਸੇਵਾਵਾਂ ਨੂੰ ਬਹਾਲ ਰੱਖਿਆ ਜਾਵੇਗਾ। ਭਾਰਤ ਬੰਦ ਦੌਰਾਨ ਸਰਕਾਰੀ ਦਫ਼ਤਰ, ਸਕੂਲ ਅਤੇ ਬੈਂਕ ਖੁੱਲ੍ਹੇ ਰਹਿਣਗੇ।

Related posts

Leave a Comment