ਕਿਸਾਨ ਆਗੂਆਂ ਅਤੇ ਪ੍ਰਦਰਸ਼ਨਕਾਰੀਆਂ ‘ਤੇ NSA ਲਾਉਣ ਦੀ ਤਿਆਰੀ ਵਿਚ ਹਰਿਆਣਾ ਪੁਲਿਸ

ਕਿਸਾਨ

ਕਿਸਾਨ : ਅੰਬਾਲਾ ਪੁਲਿਸ ਦੇ ਟਵਿਟਰ ਉਤੇ ਅਧਿਕਾਰਿਤ ਹੈਂਡਲ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ।

ਕਿਸਾਨਾਂ ਦੇ ਚੱਲਦੇ ਰੋਹ ਵਿਚਾਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਹਰਿਆਣਾ ਪੁਲਿਸ ਨੇ ਨੈਸ਼ਨਲ ਸਕਿਊਰਟੀ ਐਕਟ (NSA), 1980 ਦੇ ਤਹਿਤ ਸੂਬੇ ਦੀ ਸਰਹੱਦ ‘ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਵਿਚ ਸਰਗਰਮੀ ਨਾਲ ਸ਼ਾਮਲ ਕਿਸਾਨ ਆਗੂਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਹੈ। ਇਕ ਅਧਿਕਾਰਤ ਬਿਆਨ ਮੁਤਾਬਕ, ਅੰਬਾਲਾ ਪੁਲਿਸ ਨੇ ਵੀਰਵਾਰ ਨੂੰ ਕਿਹਾ ਕਿ 13 ਫ਼ਰਵਰੀ ਤੋਂ ਦਿੱਲੀ ਕੂਚ ਦੇ ਸੱਦੇ ਦੇ ਮੱਦੇਨਜ਼ਰ ਸ਼ੰਭੂ ਬਾਰਡਰ ‘ਤੇ ਲਗਾਏ ਗਏ ਬੈਰੀਕੇਡਸ ਤੋੜਣ ਲਈ ਕਿਸਾਨ ਸੰਗਠਨਾਂ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

https://twitter.com/AmbalaPolice/status/1760704870569390151?ref_src=twsrc%5Etfw%7Ctwcamp%5Etweetembed%7Ctwterm%5E1760704870569390151%7Ctwgr%5E8a11d3f877c06eeb9071bff45804a6436babddd2%7Ctwcon%5Es1_&ref_url=https%3A%2F%2Fpunjab.news18.com%2Fnews%2Fpunjab%2Fharyana-police-preparing-to-use-nsa-against-farmer-leaders-and-protesters-absh-537232.html

ਅੰਬਾਲਾ ਪੁਲਿਸ ਦੇ ਟਵਿਟਰ ਉਤੇ ਅਧਿਕਾਰਿਤ ਹੈਂਡਲ ਵੱਲੋਂ ਕਿਹਾ ਗਿਆ, “ਰੋਜ਼ਾਨਾ ਪੁਲਿਸ ਪ੍ਰਸ਼ਾਸਨ ‘ਤੇ ਪਥਰਾਅ ਤੇ ਹੰਗਾਮਾ ਕਰ ਕਾਨੂੰਨ ਵਿਵਸਥਾ ਵਿਗਾੜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਸਰਕਾਰੀ ਤੇ ਨਿੱਜੀ ਜਾਇਦਾਦ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਗਿਆ ਹੈ। ਅੰਦੋਲਨਕਾਰੀਆਂ ਵੱਲੋਂ ਸਰਕਾਰੀ ਤੇ ਨਿੱਜੀ ਜਾਇਦਾਦ ਨੂੰ ਪਹੁੰਚਾਏ ਗਏ ਨੁਕਸਾਨ ਦਾ ਹਿਸਾਬ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਨੇ ਇਸ ਸਬੰਧੀ ਆਮ ਜਨਤਾ ਨੂੰ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਜੇਕਰ ਇਸ ਅੰਦੋਲਨ ਦੌਰਾਨ ਅੰਦੋਲਨਕਾਰੀਆਂ ਨੇ ਸਰਕਾਰੀ ਤੇ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਤਾਂ ਉਨ੍ਹਾਂ ਦੀ ਜਾਇਦਾਦ ਤੇ ਬੈਂਕ ਖਾਤੇ ਜ਼ਬਤ ਕਰ ਕੇ ਇਸ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ।”

ਇਸ ਸਬੰਧ ਵਿਚ, ਪ੍ਰਸ਼ਾਸਨ ਵੱਲੋਂ ਅੰਦੋਲਨਕਾਰੀਆਂ ਅਤੇ ਕਿਸਾਨ ਯੂਨੀਅਨਾਂ ਦੇ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਇਸ ਅੰਦੋਲਨ ਦੌਰਾਨ ਜੇਕਰ ਕਿਸੇ ਆਮ ਵਿਅਕਤੀ ਨੂੰ ਕੋਈ ਜਾਨੀ-ਮਾਲੀ ਨੁਕਸਾਨ ਹੋਇਆ ਹੈ ਤਾਂ ਉਹ ਪ੍ਰਸ਼ਾਸਨ ਨੂੰ ਨੁਕਸਾਨ ਦਾ ਵੇਰਵਾ ਦੇ ਸਕਦਾ ਹੈ।” ਪੁਲਿਸ ਨੇ ਦੱਸਿਆ ਕਿ ਕਿਸਾਨ ਯੂਨੀਅਨਾਂ ਦੇ ਮੁੱਖ ਅਧਿਕਾਰੀਆਂ ਅਤੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਰਾਸ਼ਟਰੀ ਸੁਰੱਖਿਆ ਕਾਨੂੰਨ (NSA) 1980 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਸ ਸਰਕਾਰੀ ਜਾਂ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਹੈ।

Read Also ਸ਼ੰਭੂ ਬਾਰਡਰ ਉਤੇ ਹਲਚਲ ਤੇਜ਼, ਪੁਲਿਸ ਨੇ ਦਾਗੇ ਅੱਥਰੂ ਗੈਸ ਦੇ ਗੋਲੇ

Related posts

Leave a Comment