ਸ਼ੰਭੂ ਬਾਰਡਰ ਉਤੇ ਹਲਚਲ ਤੇਜ਼, ਪੁਲਿਸ ਨੇ ਦਾਗੇ ਅੱਥਰੂ ਗੈਸ ਦੇ ਗੋਲੇ

ਸ਼ੰਭੂ

ਸ਼ੰਭੂ ਅਤੇ ਖਨੌਰੀ ਬਾਰਡਰ ਉਤੇ ਹਲਚਲ ਤੇਜ਼ ਹੋ ਗਈ ਹੈ।

ਕਿਸਾਨਾਂ ਨੇ ਦਿੱਲੀ ਵੱਲ ਵਧਣਾ ਸ਼ੁਰੂ ਕਰ ਦਿੱਤਾ ਹੈ। ਸ਼ੰਭੂ ਬਾਰਡਰ ਉਤੇ ਫੋਰਸ ਵੱਲੋਂ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਹਾਲਾਤ ਕਾਫੀ ਤਣਾਅ ਵਾਲੇ ਬਣੇ ਹੋਏ ਹਨ।ਖਨੌਰੀ ਬਾਰਡਰ ਉਤੇ ਵੀ ਡਰੋਨ ਹਵਾ ਵਿਚ ਘੁੰਮ ਰਹੇ ਹਨ। ਇਧਰ, ਕਿਸਾਨਾਂ ਨੇ ਵੀ ਪਤੰਗ ਉਡਾ ਦਿੱਤੇ ਹਨ।

ਉਧਰ, ਹਰਿਆਣਾ ਦੇ ਨਾਲ ਹੀ ਦਿੱਲੀ ਵਿੱਚ ਵੀ ਸਖਤੀ ਕਰ ਦਿੱਤੀ ਗਈ ਹੈ। ਕਿਸਾਨਾਂ ਦੇ ਕੂਚ ਨੂੰ ਵੇਖਦਿਆਂ ਦਿੱਲੀ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।ਦਿੱਲੀ ਅੰਦਰ ਭੀੜ ਇਕੱਠੀ ਕਰਨ ਤੇ ਟਰੈਕਟਰਾਂ ਦੇ ਦਾਖਲੇ ‘ਤੇ ਪਾਬੰਦੀ ਲਾ ਦਿੱਤੀ ਗਈ ਹੈ। ਦਿੱਲੀ ਪੁਲਿਸ ਨੇ ਹਰਿਆਣਾ ਨਾਲ ਲੱਗਦੀ ਸਿੰਘੂ-ਟਿਕਰੀ ਸਰਹੱਦ ਤੇ ਉੱਤਰ ਪ੍ਰਦੇਸ਼ ਨਾਲ ਲੱਗਦੀ ਗਾਜ਼ੀਪੁਰ ਸਰਹੱਦ ਨੂੰ ਵੀ ਸੀਲ ਕਰ ਦਿੱਤਾ ਹੈ।

Read Also- ਪੰਜਾਬ ਵਿਚ ਦੋ ਦਿਨ ਪੈਟਰੋਲ-ਡੀਜ਼ਲ ਦੀ ਕਿੱਲਤ!, ਪੰਪ ਮਾਲਕਾਂ ਦਾ ਵੱਡਾ ਐਲਾਨ

Related posts

Leave a Comment