ਕਿਸਾਨਾਂ ਨੇ ਪਤੰਗ ਰਾਹੀਂ ਸੁੱਟ ਲਿਆ ਡਰੋਨ

ਕਿਸਾਨ

ਕਿਸਾਨ ਦਾ ਅੰਬਾਲਾ ਨੇੜੇ ਸ਼ੰਭੂ ਸਰਹੱਦ ‘ਤੇ ‘ਦਿੱਲੀ ਚਲੋ’ ਮਾਰਚ ਜਾਰੀ ਹੈ

ਕਿਸਾਨ ਦਾ ਅੰਬਾਲਾ ਨੇੜੇ ਸ਼ੰਭੂ ਸਰਹੱਦ ‘ਤੇ ‘ਦਿੱਲੀ ਚਲੋ’ ਮਾਰਚ ਜਾਰੀ ਹੈ। ਜਿਸ ਕਾਰਨ ਕੱਲ੍ਹ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ।

ਇਸ ਮੌਕੇ ਮੁੜ ਡਰੋਨਾਂ ਰਾਹੀਂ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ। ਇਸੇ ਦੌਰਾਨ ਕੁਝ ਕਿਸਾਨਾਂ ਨੇ ਪਤੰਗਾਂ ਰਾਹੀਂ ਡਰੋਨ ਨੂੰ ਹੇਠਾਂ ਸੁੱਟ ਲਿਆ। ਕਿਸਾਨਾਂ ਨੇ ਵੱਡੀ ਗਿਣਤੀ ਪਤੰਗ ਆਸਮਾਨ ਵਿਚ ਉਡਾ ਦਿੱਤੇ। ਇਸੇ ਦੌਰਾਨ ਇਕ ਡਰੋਨ ਡੋਰ ਵਿਚ ਉਲਝ ਕੇ ਹੇਠਾਂ ਡਿੱਗ ਗਿਆ।

ਪੰਜਾਬ ਦੇ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਤਹਿਤ ਹਰਿਆਣਾ ਦੀ ਸਰਹੱਦ ‘ਤੇ ਬੈਰੀਕੇਡ ਹਟਾਉਣ ਦੀ ਤਾਜ਼ਾ ਕੋਸ਼ਿਸ਼ ਕੀਤੀ। ਪ੍ਰਦਰਸ਼ਨਕਾਰੀਆਂ ਨੇ ਦਾਅਵਾ ਕੀਤਾ ਕਿ ਜਦੋਂ ਕੁਝ ਕਿਸਾਨ ਸ਼ੰਭੂ ਸਰਹੱਦ ‘ਤੇ ਬੈਰੀਕੇਡ ਨੇੜੇ ਇਕੱਠੇ ਹੋਏ ਤਾਂ ਹਰਿਆਣਾ ਪੁਲਿਸ ਨੇ ਸਵੇਰੇ 8 ਵਜੇ ਦੇ ਕਰੀਬ ਅੱਥਰੂ ਗੈਸ ਦੇ ਕਈ ਗੋਲੇ ਦਾਗੇ।

Related posts

Leave a Comment